12+ ਨੂੰ ਫਾਈਜ਼ਰ ਵੈਕਸੀਨ ਦੇ ਸ਼ੌਟ ਦੇਣ ਦੀ ਓਨਟਾਰੀਓ ਦੀ ਸੌਲੀਸਿਟਰ ਜਨਰਲ ਨੇ ਕੀਤੀ ਪੁਸ਼ਟੀ

Parvasi News, Ontario

Similar stories
1 of 657

ਓਨਟਾਰੀਓ ਦੀ ਸੌਲੀਸਿਟਰ ਜਨਰਲ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਪ੍ਰੋਵਿੰਸ ਵੱਲੋਂ ਫਾਈਜ਼ਰ-ਬਾਇਓਐਨਟੈਕ ਵੈਕਸੀਨ ਦੇ ਸ਼ੌਟਸ 12 ਸਾਲ ਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਲਾਏ ਜਾਣਗੇ। ਜਿ਼ਕਰਯੋਗ ਹੈ ਕਿ ਹੈਲਥ ਕੈਨੇਡਾ ਵੱਲੋਂ ਹੁਣ 12 ਸਾਲ ਤੋਂ ਵੱਧ ਉਮਰ ਦੇ ਲੋਕਾਂ ਦਾ ਕੋਵਿਡ-19 ਟੀਕਾਕਰਣ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਸਿਲਵੀਆ ਜੋਨਜ਼ ਨੇ ਆਖਿਆ ਕਿ 12+ ਬੱਚਿਆਂ ਦਾ ਟੀਕਾਕਰਣ ਕਰਨ ਤੋਂ ਪਹਿਲਾਂ ਪ੍ਰੋਵਿੰਸ ਵੈਕਸੀਨ ਦੀ ਸਪਲਾਈ ਦੀ ਸਥਿਤੀ ਵੇਖੇਗਾ ਤੇ ਲੋਕਲ ਹੈਲਥ ਯੂਨਿਟਸ ਨਾਲ ਸਲਾਹ ਮਸ਼ਵਰਾ ਕੀਤਾ ਜਾਵੇਗਾ। ਪ੍ਰੋਵਿੰਸ ਵੱਲੋਂ 24 ਮਈ ਤੋਂ 18 ਸਾਲ ਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਦੇ ਟੀਕਾਕਰਣ ਲਈ ਬੁਕਿੰਗ ਸ਼ੁਰੂ ਕਰਨ ਦੀ ਤਰੀਕ ਰੱਖੀ ਗਈ ਹੈ। ਇਸ ਤਰੀਕ ਤੋਂ ਬਾਅਦ ਹੀ ਇਸ ਉਮਰ ਵਰਗ ਤੋਂ ਨਿੱਕੀ ਉਮਰ ਦੇ ਬੱਚਿਆਂ ਦੇ ਟੀਕਾਕਰਣ ਦੀ ਤਰੀਕ ਤੈਅ ਕੀਤੇ ਜਾਣ ਦੀ ਸੰਭਾਵਨਾ ਹੈ। ਹੈਲਥ ਕੈਨੇਡਾ ਵੱਲੋਂ ਪਿਛਲੇ ਹਫਤੇ 12 ਤੋਂ 15 ਸਾਲ ਉਮਰ ਵਰਗ ਦੇ ਬੱਚਿਆਂ ਨੂੰ ਫਾਈਜ਼ਰ ਸ਼ੌਟਸ ਦੇਣ ਲਈ ਮਨਜ਼ੂਰੀ ਦਿੱਤੀ ਗਈ ਸੀ।ਓਨਟਾਰੀਓ ਦੀ ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਨੇ ਆਖਿਆ ਕਿ ਪ੍ਰੋਵਿੰਸ ਬੱਚਿਆਂ ਦੇ ਟੀਕਾਕਰਣ ਲਈ ਵੀ ਪੂਰੀ ਸਰਗਰਮੀ ਨਾਲ ਯੋਜਨਾ ਉਲੀਕ ਰਹੀ ਹੈ। ਪਰ ਜੋਨਜ਼ ਵਾਂਗ ਹੀ ਉਨ੍ਹਾਂ ਵੀ ਕੋਈ ਸਮਾਂ ਸੀਮਾਂ ਨਹੀਂ ਦਿੱਤੀ। ਐਲੀਅਟ ਨੇ ਇਹ ਵੀ ਆਖਿਆ ਕਿ 12 ਸਾਲ ਤੇ ਇਸ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਸਕੂਲਾਂ ਵਿੱਚ ਵੀ ਪਹਿਲੀ ਡੋਜ਼ ਦਿੱਤੀ ਜਾ ਸਕਦੀ ਹੈ ‘ਤੇ ਦੂਜੀ ਡੋਜ਼ ਸਤੰਬਰ ਵਿੱਚ ਨਵਾਂ ਸਕੂਲ ਵਰ੍ਹਾਂ ਸ਼ੁਰੂ ਹੋਣ ਸਮੇਂ ਦਿੱਤੀ ਜਾ ਸਕਦੀ ਹੈ।

You might also like More from author

Comments are closed.