Parvasi |Radio |Parvasi TV |Punjabi Newspaper |Youtube |Business Pages

ਕੈਨੇਡਾ ‘ਚ ਆਏ ਬਰਫੀਲੇ ਤੂਫ਼ਾਨ ਨੇ ਇਕ ਹੋਰ ਪੰਜਾਬੀ ਟਰੱਕ ਡਰਾਈਵਰ ਦੀ ਲਈ ਜਾਨ

ਕੈਨੇਡਾ ਦੇ ਸੂਬੇ ਸਸਕੈਚਵਨ ਵਿੱਚ ਕੱਲ੍ਹ ਆਏ ਬਰਫੀਲੇ ਤੂਫ਼ਾਨ ‘ਚ ਵਿਨੀਪੈਗ ਨਾਲ ਸਬੰਧਤ ਇਕ ਹੋਰ ਪੰਜਾਬੀ ਨੌਜਵਾਨ ਡਰਾਈਵਰ ਕਿਰਪਾਲ ਸਿੰਘ ਗਿੱਲ ਦੀ ਜਾਨ ਚਲੀ ਗਈ |ਦੱਸਿਆ ਜਾ ਰਿਹਾ ਹੈ ਕਿ ਕਿਰਪਾਲ ਸਿੰਘ ਗਿੱਲ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮਲੂ ਨੰਗਲ ਦਾ ਰਹਿਣ ਵਾਲਾ ਸੀ ਅਤੇ ਪੜ੍ਹਾਈ ਕਰਨ ਲਈ ਕੁਝ ਸਾਲ ਪਹਿਲਾ ਕੈਨੇਡਾ ਆਇਆ ਸੀ | ਨੌਜਵਾਨ ਕਿਰਪਾਲ ਸਿੰਘ ਸਿਰਫ 23 ਸਾਲ ਦਾ ਸੀ ਅਤੇ ਤਿੰਨ ਸਾਲ ਪਹਿਲਾ ਕੁਝ ਸੁਪਨੇ ਲੈ ਕਿ ਕੈਨੇਡਾ ਆਇਆ ਸੀ ਅਤੇ ਪੜ੍ਹਾਈ ਦੇ ਨਾਲ ਨਾਲ ਉਹ ਟਰੱਕ ਚਲਾਉਣ ਦਾ ਵੀ ਕੰਮ ਕਰਦਾ ਸੀ |

ਦੱਸਿਆ ਜਾ ਰਿਹਾ ਹੈ ਕਿ 29 ਮਾਰਚ ਨੂੰ ਉਹ ਟਰੱਕ ਲੈ ਕਿ ਬ੍ਰਿਟਿਸ਼ ਕੋਲੰਬੀਆ ਵੱਲ ਜਾ ਰਿਹਾ ਸੀ ਕਿ ਸਸਕੈਚਵਨ ਸੂਬੇ ਦੇ ਸ਼ਹਿਰ ਚੈਪਲਿਨ ਨੇੜੇ ਆਏ ਇਕ ਤੇਜ਼ ਤੂਫ਼ਾਨ ਦੀ ਚਪੇਟ ‘ਚ ਆ ਜਾਣ ਕਾਰਨ ਟਰੱਕ ਹਾਦਸਾ ਗ੍ਰਸਤ ਹੋ ਗਿਆ, ਜਿਸ ਦੌਰਾਨ  ਕਿਰਪਾਲ ਸਿੰਘ ਬੁਰੀ ਤਰਾਂ ਨਾਲ ਜ਼ਖਮੀ ਹੋ ਗਿਆ | ਉਸ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ | ਬੇਹੱਦ ਹੀ ਦੁੱਖ ਵਾਲੀ ਗੱਲ ਹੈ ਕਿ ਕਿਰਪਾਲ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਇਸ ਹਾਦਸੇ ਨਾਲ ਪੰਜਾਬੀ ਭਾਈਚਾਰੇ ਨੂੰ ਵੱਡਾ ਝਟਕਾ ਲੱਗਾ ਹੈ |

ਜਾਣਕਾਰੀ ਇਹ ਵੀ ਸਾਹਮਣੇ ਆਈ ਹੈ ਕਿ ਕਿਰਪਾਲ ਸਿੰਘ ਦਾ ਵਿਆਹ ਪਿਛਲੇ ਸਾਲ ਹੀ ਹੋਇਆ ਸੀ | ਉੱਧਰ ਮ੍ਰਿਤਕ ਨੌਜਵਾਨ ਦੇ ਮਾਪਿਆਂ ਵਲੋਂ ਭਾਰਤ ਸਰਕਾਰ ਤੋਂ ਓਹਨਾ ਦੇ ਪੁੱਤਰ ਦੀ ਲਾਸ਼ ਮੰਗਵਾਉਣ ਲਈ ਅਤੇ ਆਖਰੀ ਰਸਮਾਂ ਨੂੰ ਪੂਰਾ ਕਰਨ ਲਈ ਮੰਗ ਕੀਤੀ ਜਾ ਰਹੀ ਹੈ | ਜਿਸ ਤਰ੍ਹਾਂ ਨੌਜਵਾਨਾਂ ਨਾਲ ਖਾਸਕਰ ਪੰਜਾਬੀ ਨੌਜਵਾਨਾਂ ਨਾਲ ਇਸ ਤਰਾਂ ਦੇ ਹਾਦਸੇ ਨਿਤ ਵਾਪਰ ਰਹੇ ਹਨ ਉਸ ਨੂੰ ਦੇਖਦਿਆਂ ਕੈਨੇਡਾ ਦੀ ਸਰਕਾਰ ਨੂੰ ਵੀ ਕੁਝ ਕਰਨਾ ਚਾਹੀਦਾ ਹੈ | ਇਹਨਾਂ ਹਾਦਸਿਆਂ ਨੂੰ ਰੋਕਣ ਲਈ ਸਰਕਾਰ ਨੂੰ ਵੀ ਕੁਝ ਠੋਸ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਅੱਗੇ ਤੋਂ ਇਹਨਾਂ ਹਾਦਸਿਆਂ ਨੂੰ ਹੋਣ ਤੋਂ ਰੋਕਿਆ ਜਾ ਸਕੇ |

You might also like More from author

Comments are closed.