Parvasi |Radio |Parvasi TV |Punjabi Newspaper |Youtube |Business Pages

ਪਾਕਿਸਤਾਨ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਹੁੰਚਿਆ ਭਾਰਤ , 100 ਸ਼ਰਧਾਲੂ ਪਾਏ ਗਏ ਕੋਰੋਨਾ ਪਾਜ਼ੀਟਿਵ

Parvasi News, Pakistan

 

ਇਸ ਸਾਲ ਵੀ ਖ਼ਾਲਸਾ ਸਾਜਣਾ ਦਿਵਸ ਮੌਕੇ ਵਿਸਾਖੀ ਦਾ ਤਿਓਹਾਰ ਮਨਾਉਣ ਲਈ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਭਾਰਤ ਤੋਂ 12 ਅਪ੍ਰੈਲ ਨੂੰ ਜਥਾ ਪਾਕਿਸਤਾਨ ਲਈ ਰਵਾਨਾ ਹੋਇਆ ਸੀ, ਜਿਸ ਦੀ ਵੀਰਵਾਰ ਨੂੰ ਵਾਪਸੀ ਹੋ ਗਈ ਹੈ। ਖ਼ਾਲਸਾ ਸਾਜਣਾ ਦਿਵਸਵਿਸਾਖੀ ਦਾ ਪਾਵਨ ਦਿਹਾੜਾ ਗੁਰੂਦੁਆਰਾ ਪੰਜਾ ਸਾਹਿਬ ਮਨਾਉਣ ਲਈ ਪਾਕਿਸਤਾਨ ਗਿਆ 818 ਸ਼ਰਧਾਲੂਆਂ ਦਾ ਜਥਾ ਅੱਜ ਵਤਨ ਪਰਤ ਆਇਆ। ਜਾਣਕਾਰੀ ਅਨੁਸਾਰ ਪਾਕਿਸਤਾਨ ਗਏ ਜਥੇ ਦੀ ਵਾਪਸੀ ਮੌਕੇ ਸਿਹਤ ਵਿਭਾਗ ਵੱਲੋਂ ਜਥੇ ਦੇ ਕੋਰੋਨਾ ਟੈਸਟ ਕੀਤੇ ਗਏ ਹਨ। ਜਿਨ੍ਹਾਂ ‘ਚੋਂ ਕਰੀਬ 100 ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ‘ਤੇ ਬਾਕੀ ਦੇ ਟੈਸਟ ਕੀਤੇ ਜਾ ਰਹੇ ਹਨ। ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਭਾਰਤੀ ਖੇਤਰ ‘ਚ ਦਾਖਿਲ ਹੋਣ ‘ਤੇ ਸਾਰੇ ਸ਼ਰਧਾਲੂਆਂ ਦੇ ਰੈਪਿਡ ਕੋਰੋਨਾ ਟੈਸਟ ਕੀਤੇ ਗਏ। ਟੈਸਟ ਦੇ ਨਤੀਜੇ ਆਉਣ ਤੋਂ ਬਾਅਦ 100 ਸ਼ਰਧਾਲੂ ਕੋਰੋਨਾ ਪੀੜਤ ਪਾਏ ਜਾ ਚੁਕੇ ਸਨ ਅਤੇ  ਅਜੇ ਟੈਸਟ ਜਾਰੀ ਸਨ। ਇਸ ਮੌਕੇ ਸਿਹਤ ਵਿਭਾਗ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ।

You might also like More from author

Comments are closed.