Parvasi |Radio |Parvasi TV |Punjabi Newspaper |Youtube |Business Pages

ਕੋਵਿਡ-19 ਨਾਲ ਲੜਨ ਵਿੱਚ ਭਾਰਤ ਦੀ ਮਦਦ ਲਈ ਕੈਨੇਡਾ ਭੇਜੇਗਾ 10 ਮਿਲੀਅਨ ਡਾਲਰ

Parvasi News, Canada

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਭਾਰਤ ਵਿੱਚ ਕੋਵਿਡ-19 ਦੇ ਪਸਾਰ ਨੂੰ ਰੋਕਣ ਲਈ ਕੈਨੇਡਾ ਵੱਲੋਂ 10 ਮਿਲੀਅਨ ਡਾਲਰ ਭੇਜੇ ਜਾਣਗੇ। ਉਨ੍ਹਾਂ ਆਖਿਆ ਕਿ ਉਸ ਦੇਸ਼ ਦੇ ਹੈਲਥ ਕੇਅਰ ਸਿਸਟਮ ਦੀ ਮਦਦ ਲਈ ਇੰਡੀਅਨ ਰੈੱਡ ਕਰੌਸ ਨੂੰ ਕੈਨੇਡੀਅਨ ਰੈੱਡ ਕਰੌਸ ਰਾਹੀਂ ਇਹ ਰਕਮ ਪਹੁੰਚਾਈ ਜਾਵੇਗੀ। ਟਰੂਡੋ ਨੇ ਆਖਿਆ ਕਿ ਇਹ ਰਕਮ ਐਂਬੂਲੈਂਸ ਸਰਵਿਸਿਜ਼ ‘ਤੇ ਪਰਸਨਲ ਪ੍ਰੋਟੈਕਟਿਵ ਇਕਿਉਪਮੈਂਟ ਖਰੀਦਣ ਲਈ ਹੋਵੇਗੀ। ਭਾਰਤ ਵਿੱਚ ਕਰੋਨਾਵਾਇਰਸ ਦੇ 323,144 ਨਵੇਂ ਮਾਮਲੇ ਸਾਹਮਣੇ ਆਏ ਤੇ ਹੁਣ ਤੱਕ 17·6 ਮਿਲੀਅਨ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਇਸ ਸਮੇਂ ਭਾਰਤ ਇਸ ਮਾਮਲੇ ਵਿੱਚ ਅਮਰੀਕਾ ਤੋਂ ਬਾਅਦ ਦੂਜੇ ਸਥਾਨ ਉੱਤੇ ਹੈ। ਭਾਰਤ ਦੇ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ 2,771 ਮੌਤਾਂ ਰਿਪੋਰਟ ਕੀਤੀਆਂ ਗਈਆਂ। ਟਰੂਡੋ ਨੇ ਆਖਿਆ ਕਿ ਕਈ ਹੋਰ ਮੰਤਰੀ ਵੀ ਆਪਣੇ ਭਾਰਤੀ ਅਧਿਕਾਰੀਆਂ ਨਾਲ ਰਾਬਤਾ ਰੱਖ ਕੇ ਇਹ ਪਤਾ ਲਾਉਣ ਦੀ ਕੋਸਿ਼ਸ਼ ਕਰ ਰਹੇ ਹਨ ਕਿ ਕੈਨੇਡਾ ਹੋਰ ਕਿਸ ਤਰ੍ਹਾਂ ਦੀ ਮਦਦ ਕਰ ਸਕਦਾ ਹੈ। ਇੱਥੇ ਦੱਸਣਾ ਬਣਦਾ ਹੈ ਕਿ ਅਮਰੀਕਾ, ਯੂਕੇ ‘ਤੇ ਫਰਾਂਸ ਵੱਲੋਂ ਵੀ ਵੈਕਸੀਨ ਨਾਲ ਸਬੰਧਤ ਸਮੱਗਰੀ, ਵੈਂਟੀਲੇਟਰਜ਼, ਆਕਸੀਜ਼ਨ ਤੇ ਹੋਰ ਸਪਲਾਈ ਭਾਰਤ ਭੇਜਣ ਦਾ ਤਹੱਈਆ ਪ੍ਰਗਟਾਇਆ ਹੈ।

You might also like More from author

Comments are closed.