Parvasi |Radio |Parvasi TV |Punjabi Newspaper |Youtube |Business Pages

ਦੇਸ਼ ਆਪਣਾ ਫਰਜ਼ ਨਿਭਾਉਣ ਵਿੱਚ ਅਸਫਲ ਰਿਹਾ : ਟਰੂਡੋ

PARVASI NEWS, CANADA

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਕੈਮਲੂਪਸ, ਬ੍ਰਿਟਿਸ਼ ਕੋਲੰਬੀਆ ਵਿੱਚ ਪੁਰਾਣੇ ਰੈਜ਼ੀਡੈਂਸ਼ੀਅਲ ਸਕੂਲ ਵਿੱਚ ਇੱਕ ਸਾਂਝੀ ਕਬਰ ਤੋਂ 215 ਮੂਲਵਾਸੀ ਬੱਚਿਆਂ ਦੇ ਪਿੰਜਰ ਮਿਲਣਾ ਕੈਨੇਡਾ ਦੀ ਗਲਤੀ ਹੈ। ਉਨ੍ਹਾਂ ਆਖਿਆ ਕਿ ਕੈਨੇਡੀਅਨਜ਼ ਆਪਣੀਆਂ ਅੱਖਾਂ ਬੰਦ ਕਰਕੇ ਇਹ ਨਹੀਂ ਆਖ ਸਕਦੇ ਕਿ ਇਹ ਸੱਭ ਨਹੀ ਹੋਇਆ। ਕੈਨੇਡੀਅਨਜ਼ ਨੂੰ ਇਹ ਸਵੀਕਾਰ ਕਰਨਾ ਹੋਵੇਗਾ ਕਿ ਦੇਸ਼ ਇਨ੍ਹਾਂ ਬੱਚਿਆਂ, ਉਨ੍ਹਾਂ ਦੇ ਪਰਿਵਾਰਾਂ ਤੇ ਉਨ੍ਹਾਂ ਦੀਆਂ ਕਮਿਊਨਿਟੀਜ਼ ਪ੍ਰਤੀ ਆਪਣਾ ਫਰਜ਼ ਨਿਭਾਉਣ ਵਿੱਚ ਅਸਫਲ ਰਿਹਾ। ਕੈਨੇਡੀਅਨਜ਼ ਨੂੰ ਇਹ ਵੀ ਮੰਨਣਾ ਹੋਵੇਗਾ ਕਿ ਪਿਛਲੇ ਹਫਤੇ ਕੈਮਲੂਪਸ ਵਿੱਚ ਅਜਿਹੇ ਮੂਲਵਾਸੀ ਬੱਚਿਆਂ ਦੇ ਪਿੰਜਰ ਮਿਲੇ ਹਨ ਜਿਹੜੇ ਬਿਨਾਂ ਕੋਈ ਨਿਸ਼ਾਨ ਛੱਡਿਆਂ ਲਾਪਤਾ ਹੋ ਗਏ। ਇਹ ਬਹੁਤ ਵੱਡੀ ਤ੍ਰਾਸਦੀ ਦਾ ਸਾਹਮਣੇ ਆਇਆ ਨਿੱਕਾ ਜਿਹਾ ਹਿੱਸਾ ਹੈ। ਇਸ ਤ੍ਰਾਸਦੀ ਬਾਰੇ ਹਾਊਸ ਆਫ ਕਾਮਨਜ਼ ਵਿੱਚ ਹੋਈ ਵਿਸ਼ੇਸ਼ ਬਹਿਸ ਵਿੱਚ ਟਰੂਡੋ ਨੇ ਉਕਤ ਟਿੱਪਣੀ ਕੀਤੀ। ਕੰਜ਼ਰਵੇਟਿਵ ਆਗੂ ਐਰਿਨ ਓਟੂਲ ਨੇ ਆਖਿਆ ਕਿ ਇਹ ਲੱਭਤ ਕੈਨੇਡਾ ਦੇ ਇਤਿਹਾਸ ਦੇ ਕਾਲੇ ਅਧਿਆਏ ਦੀ ਯਾਦ ਦਿਵਾਉਂਦੀ ਹੈ। ਉਨ੍ਹਾਂ ਟਰੁੱਥ ਐਂਡ ਰੀਕੌਂਸੀਲਿਏਸ਼ਨ ਕਮਿਸ਼ਨ ਦੀਆਂ ਛੇ ਸਿਫਾਰਸ਼ਾਂ ਨੂੰ ਫੌਰੀ ਤੌਰ ਉੱਤੇ ਲਾਗੂ ਕਰਨ ਲਈ ਸਾਰੀਆਂ ਪਾਰਟੀਆਂ ਨੂੰ ਸਹਿਯੋਗ ਕਰਨ ਵਾਸਤੇ ਆਖਿਆ। ਐਨ ਡੀ ਪੀ ਆਗੂ ਜਗਮੀਤ ਸਿੰਘ ਤੇ ਹੋਰ ਨਿਊ ਡੈਮੋਕ੍ਰੈਟਸ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਹ ਸਵੀਕਾਰੇ ਕਿ ਰੈਜ਼ੀਡੈਂਸ਼ੀਅਲ ਸਕੂਲ ਪਾਲਿਸੀ ਨਸਲਕੁਸ਼ੀ ਤੋਂ ਘੱਟ ਨਹੀਂ ਸੀ।

You might also like More from author

Comments are closed.