Parvasi |Radio |Parvasi TV |Punjabi Newspaper |Youtube |Business Pages

ਨਹੀਂ ਰਹੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦਿਲੀਪ ਕੁਮਾਰ, 98 ਸਾਲ ਦੀ ਉਮਰ ‘ਚ ਲਏ ਆਖ਼ਰੀ ਸਾਹ

Parvasi News, India

ਬਾਲੀਵੁੱਡ ਦੇ ਦਿੱਗਜ ਅਦਾਕਾਰ ਦਿਲੀਪ ਕੁਮਾਰ ਦਾ ਬੁੱਧਵਾਰ ਸਵੇਰੇ ਦੇਹਾਂਤ ਹੋ ਗਿਆ ਹੈ। ਦਿਲੀਪ ਕੁਮਾਰ ਨੇ 98 ਸਾਲ ਦੀ ਉਮਰ ‘ਚ ਬੁੱਧਵਾਰ ਸਵੇਰੇ 7.30 ਵਜੇ ਮੁੰਬਈ ਦੇ ਹਸਪਤਾਲ ‘ਚ ਆਖ਼ਰੀ ਸਾਹ ਲਏ ਹਨ। ਉਹ ਪਿਛਲੇ ਮਹੀਨੇ ਤੋਂ ਸਾਹ ਨਾਲ ਸਬੰਧਤ ਸਮੱਸਿਆਵਾਂ ਨਾਲ ਜੂਝ ਰਹੇ ਸਨ। ਦਿਲੀਪ ਕੁਮਾਰ ਦੇ ਦਿਹਾਂਤ ਨਾਲ ਬਾਲੀਵੁੱਡ ਅਤੇ ਦੇਸ਼ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਦਿਲੀਪ ਕੁਮਾਰ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਜਿਸ ਕਾਰਨ ਉਸਨੂੰ ਮੁੰਬਈ ਦੇ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਦਿਲੀਪ ਕੁਮਾਰ ਨੂੰ ਪਿਛਲੇ ਇਕ ਮਹੀਨੇ ਤੋਂ 2 ਵਾਰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। 5 ਜੁਲਾਈ ਨੂੰ ਹੀ ਦਿਲੀਪ ਕੁਮਾਰ ਦੇ ਟਵਿੱਟਰ ਹੈਂਡਲ ਤੋਂ ਉਨ੍ਹਾਂ ਦੀ ਸਿਹਤ ਬਾਰੇ ਅਪਡੇਟ ਲਿਆ ਗਿਆ ਸੀ। ਦਿਲੀਪ ਕੁਮਾਰ ਦੀ ਪਤਨੀ ਸਾਇਰਾ ਬਾਨੋ ਵੱਲੋਂ ਬਿਆਨ ‘ਚ ਕਿਹਾ ਗਿਆ ਸੀ ਕਿ ਦਿਲੀਪ ਕੁਮਾਰ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ। ਉਹ ਅਜੇ ਵੀ ਹਸਪਤਾਲ ‘ਚ ਹਨ ਪਰ ਉਨ੍ਹਾ ਦੀ ਸਿਹਤ ਸਬੰਧੀ ਅਪਡੇਟ ਤੋਂ 2 ਦਿਨ ਬਾਅਦ ਹੀ ਦਿਲੀਪ ਕੁਮਾਰ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਦਿਲੀਪ ਸਹਿਬ ਦੀ ਪਤਨੀ ਅਤੇ ਅਭਿਨੇਤਰੀ ਸਾਇਰਾ ਬਾਨੋ ਉਹਨਾਂ ਨਾਲ ਆਖਰੀ ਸਾਹ ਤੱਕ ਨਾਲ ਰਹੀ। ਸਾਇਰਾ ਦਿਲੀਪ ਕੁਮਾਰ ਦਾ ਖਾਸ ਖਿਆਲ ਰੱਖ ਰਹੀ ਸੀ ਅਤੇ ਪ੍ਰਸ਼ੰਸਕਾਂ ਨੂੰ ਨਿਰੰਤਰ ਪ੍ਰਾਰਥਨਾ ਕਰਨ ਦੀ ਅਪੀਲ ਵੀ ਕਰ ਰਹੀ ਸੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੋਰੋਨਾ ਕਾਰਨ ਪਿਛਲੇ ਸਾਲ ਦਿਲੀਪ ਕੁਮਾਰ ਦੇ ਦੋ ਛੋਟੇ ਭਰਾ ਦੀ ਮੌਤ ਹੋ ਗਈ ਸੀ। 21 ਅਗਸਤ ਨੂੰ 88 ਸਾਲ ਦੀ ਅਸਲਮ ਅਤੇ ਫਿਰ 2 ਸਤੰਬਰ ਨੂੰ 90 ਸਾਲਾ ਅਹਿਸਾਨ ਦਾ ਦੇਹਾਂਤ ਹੋ ਗਿਆ ਸੀ। ਇਸ ਕਾਰਨ ਸਾਇਰਾ ਬਾਨੋ ਅਤੇ ਦਿਲੀਪ ਕੁਮਾਰ ਨੇ 11 ਅਕਤੂਬਰ ਨੂੰ ਆਪਣੇ 54 ਵੇਂ ਵਿਆਹ ਦੀ ਵਰ੍ਹੇਗੰਢ ਨਹੀਂ ਮਨਾਈ ਸੀ। ਉਸ ਨੂੰ ਸਰਬੋਤਮ ਅਦਾਕਾਰਾ ਲਈ 8 ਵਾਰ ਫਿਲਮਫੇਅਰ ਅਵਾਰਡ ਮਿਲੇ ਹਨ। ਉਨ੍ਹਾਂ ਨੂੰ ਹਿੰਦੀ ਸਿਨੇਮਾ ਦੇ ਸਰਵਉੱਚ ਸਨਮਾਨ, ਦਾਦਾ ਸਾਹਿਬ ਫਾਲਕੇ ਅਵਾਰਡ ਨਾਲ ਵੀ ਸਨਮਾਨਤ ਕੀਤਾ ਗਿਆ ਹੈ। 2015 ਵਿਚ ਸਰਕਾਰ ਨੇ ਉਨ੍ਹਾਂ ਨੂੰ ਪਦਮ ਭੂਸ਼ਣ ਦੇਸ਼ ਦਾ ਦੂਜਾ ਸਭ ਤੋਂ ਵੱਡਾ ਸਨਮਾਨ ਵੀ ਦਿੱਤਾ ਸੀ। ਉਹਨਾਂ ਦੀ ਮੌਤ ਕਾਰਨ ਸਾਰੇ ਦੇਸ਼ ਵਿੱਚ ਸੋਗ ਦੀ ਲਹਿਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਬਾਲੀਵੁੱਡ ਦੇ ਸਿਤਾਰੇ ਉਹਨਾਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਹਨ।

You might also like More from author

Comments are closed.