ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਰਿਵਾਰ ਸਮੇਤ ਸ੍ਰੀ ਰਾਮਲੱਲਾ ਦੇ ਕੀਤੇ ਦਰਸ਼ਨ
ਸ੍ਰੀ ਰਾਮ ਮੰਦਰ ਦੇ ਦਰਸ਼ਨਾਂ ਲਈ ਵੱਡੀ ਗਿਣਤੀ ’ਚ ਜਾ ਰਹੇ ਹਨ ਸ਼ਰਧਾਲੂ
ਅਯੁੱਧਿਆ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਅੱਜ ਸੋਮਵਾਰ ਨੂੰ ਅਯੁੱਧਿਆ ਪਹੁੰਚੇ, ਜਿੱਥੇ ਇਨ੍ਹਾਂ ਦੋਵੇਂ ਮੁੱਖ ਮੰਤਰੀਆਂ ਨੇ ਪਰਿਵਾਰਾਂ ਸਮੇਤ ਸ੍ਰੀ ਰਾਮਲੱਲਾ ਦੇ ਦਰਸ਼ਨ ਕੀਤੇ ਹਨ। ਮਿਲੀ ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੁਪਹਿਰੇ ਦੋ ਵਜੇ ਅਯੁੱਧਿਆ ਹਵਾਈ ਅੱਡੇ ’ਤੇ ਪਹੁੰਚੇ ਅਤੇ ਇਸ ਤੋਂ ਬਾਅਦ ਇਨ੍ਹਾਂ ਨੇ ਰਾਮ ਜਨਮ ਭੂਮੀ ਜਾ ਕੇ ਸ੍ਰੀ ਰਾਮਲੱਲਾ ਦੇ ਦਰਸ਼ਨ ਕੀਤੇ ਹਨ। ਜ਼ਿਕਰਯੋਗ ਹੈ ਕਿ ਅਯੁੱਧਿਆ ਵਿਚ ਲੰਘੀ 22 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਨਵੇਂ ਬਣੇ ਰਾਮ ਮੰਦਰ ਵਿਚ ਸ੍ਰੀ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਕੀਤੀ ਗਈ ਸੀ। ਉਦੋਂ ਤੋਂ ਹੀ ਵੱਡੀ ਗਿਣਤੀ ਵਿਚ ਸ਼ਰਧਾਲੂ ਅਤੇ ਵੱਖ-ਵੱਖ ਸੂਬਿਆਂ ਦੀਆਂ ਸਿਆਸੀ ਹਸਤੀਆਂ ਵੀ ਸ੍ਰੀ ਰਾਮ ਮੰਦਰ ਦੇ ਦਰਸ਼ਨਾਂ ਲਈ ਪਹੁੰਚ ਰਹੀਆਂ ਹਨ।