ਮਨੀਸ਼ਾ ਗੁਲਾਟੀ ਦੀ ਪਟੀਸ਼ਨ ’ਤੇ ਹਾਈ ਕੋਰਟ ਨੇ ਫੈਸਲਾ ਰੱਖਿਆ ਰਾਖਵਾਂ


ਅਹੁਦੇ ਤੋਂ ਹਟਾਏ ਜਾਣ ਮਗਰੋਂ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਹਾਈ ਕੋਰਟ ’ਚ ਦਿੱਤੀ ਸੀ ਚੁਣੌਤੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਹਾਈ ਕੋਰਟ ਨੇ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲੇ ਨੂੰ ਸੁਰੱਖਿਅਤ ਰੱਖ ਲਿਆ ਹੈ। ਜ਼ਿਕਰਯੋਗ ਹੈ ਕਿ ਮਨੀਸ਼ਾ ਗੁਲਾਟੀ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ। ਉਨ੍ਹਾਂ ਸਰਕਾਰੀ ਫੈਸਲੇ ’ਚ ਕਾਰਨ ਸਪੱਸ਼ਟ ਨਾ ਹੋਣ ਅਤੇ ਤਕਨੀਕੀ ਕਾਰਨਾਂ ਦੇ ਆਧਾਰ ’ਤੇ ਨਾ ਹੋਣ ਕਾਰਨ ਇਸ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੰਘੀ 15 ਫਰਵਰੀ ਨੂੰ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲੈ ਨੂੰ ਵਾਪਸ ਲੈਣ ਦੀ ਜਾਣਕਾਰੀ ਕੋਰਟ ਨੂੰ ਦਿੱਤੀ ਸੀ। ਜਿਸਦੇ ਚਲਦਿਆਂ ਹਾਈ ਵੱਲੋਂ ਪਾਈ ਗਈ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਗਿਆ ਸੀ। ਪੰ੍ਰਤੂ ਬਾਅਦ ਵਿਚ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਦੁਬਾਰਾ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕਰ ਦਿੱਤੇ ਸਨ, ਜਿਸ ਤੋਂ ਬਾਅਦ ਮਨੀਸ਼ਾ ਗਲੁਾਟੀ ਨੇ ਫਿਰ ਤੋਂ ਪੰਜਾਬ-ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਸੀ।